ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿਤ ਵਿਰੁੱਧ ਤਿੰਨ ਵਿਵਾਦਤ ਖੇਤੀ ਕਾਨੂੰਨ ਪਾਸ ਕੀਤੇ ਜਾਣ ਨਾਲ ਦੇਸ਼ ਦੇ ‘ਅੰਨਦਾਤਾ’ ਵਜੋਂ ਜਾਣੇ ਜਾਂਦੇ ਪੰਜਾਬ ਦੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਭਾਰੀ ਝਟਕਾ ਲੱਗਾ ਸੀ। ਇਨ੍ਹਾਂ ਚੁਣੌਤੀਪੂਰਨ ਹਾਲਾਤਾਂ ਦੌਰਾਨ, ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੋਇਆ, ਉਨ੍ਹਾਂ ਦੀ ਆਵਾਜ਼ ਨੂੰ ਸੁਣਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਸਿੰਘੂ ਬਾਰਡਰ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਸ਼ਾਮਲ ਹੋਇਆ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਖੁਦ ਲਖੀਮਪੁਰ ਖੇੜੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਘਰ ਗਿਆ।