ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਖਾਤਰ ਚਲਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ 'ਚ ਸ਼ਨੀਵਾਰ ਨੂੰ ਉੱਪਲੀ ਰੋਡ ਦੀ ਰਵਿਦਾਸ ਧਰਮਸ਼ਾਲਾ ਵਿੱਚ ਇੱਕ ਕੈਂਪ ਲਗਾਇਆ ਗਿਆ। ਕੈਂਪ ਦੀ OPD 'ਚ 485 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 24 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕੀਤੇ ਗਏ। ਮਰੀਜ਼ਾਂ ਨੂੰ ਅੰਤ 'ਚ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਸਫ਼ਲ ਆਯੋਜਨ ਵਾਸਤੇ ਡਾਕਟਰਾਂ ਦੀ ਟੀਮ, ਇਲਾਕੇ ਦੇ ਵਸਨੀਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ।