ਮੇਰੀ ਬੇਟੀ ਵੱਲੋਂ ਸੰਗਰੂਰ ਹਲਕੇ ਵਿੱਚ ਵੱਖ-ਵੱਖ ਥਾਵਾਂ 'ਤੇ ਜਾ ਕੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਲੋਕਾਂ ਨਾਲ ਮੁਲਾਕਾਤ ਕਰਕੇ ਚੋਣ ਪ੍ਰਚਾਰ ਕੀਤਾ ਗਿਆ। ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦਾ ਪੂਰਨ ਸਾਥ ਦੇਣ ਅਤੇ ਭਾਰੀ ਵੋਟਾਂ ਪਾ ਕੇ ਜਿਤਾਉਣ ਲਈ ਅਪੀਲ ਕੀਤੀ।