ਪਿੰਡ ਆਲੋਅਰਖ ਵਿਖੇ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਡੇ ਦੁਆਰਾ ਕਰਵਾਏ ਵਿਕਾਸ ਕਾਰਜਾਂ ਅਤੇ ਦੂਰ-ਅੰਦੇਸ਼ੀ ਸੋਚ ਤੋਂ ਪ੍ਰਭਾਵਿਤ ਹੋਕੇ ਵੱਡੀ ਗਿਣਤੀ ਨੌਜਵਾਨ ਕਾਂਗਰਸ 'ਚ ਸ਼ਾਮਲ ਹੋਏ ਹਨ। ਕਾਂਗਰਸ 'ਚ ਆਉਣ ਵਾਲੇ ਉਕਤ ਨਵੇਂ ਸਾਥੀ ਭਾਜਪਾ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਏ ਹਨ। ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਾ ਹਾਂ ਤੇ ਵਾਅਦਾ ਕਰਦਾ ਹਾਂ ਕਿ ਉਨ੍ਹਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਾਂਗਾ।