ਸੰਗਰੂਰ ਦੇ ਪਿੰਡ ਦਿਆਲਗੜ੍ਹ ਵਿੱਚ ਲੋਕਾਂ ਵਿੱਚ ਵਿਚਰੇ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਉਸਾਰੂ ਨੀਤੀਆਂ ਤੋਂ ਜਾਣੂੰ ਕਰਵਾਇਆ। ਹਲਕੇ ਦੇ ਲੋਕਾਂ ਵੱਲੋਂ ਜੋਸ਼ੀਲੀ ਨਾਅਰੇਬਾਜ਼ੀ ਕਰ ਭਰਵਾਂ ਸਵਾਗਤ ਕੀਤਾ ਗਿਆ। ਮੈਂ ਇਲਾਕਾ ਵਾਸੀਆਂ ਦਾ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਮੇਰੇ 'ਤੇ ਇੰਨਾਂ ਵਿਸ਼ਵਾਸ ਕਰ ਮਾਣ ਦਿੱਤਾ। ਮੈਂ ਪਿੰਡ ਵਾਸੀਆਂ ਨਾਲ ਵਾਅਦਾ ਕਰਦਾ ਹਾਂ ਕਿ ਜਿਸ ਤਰ੍ਹਾਂ ਹੁਣ ਤੱਕ ਹਲਕੇ ਦਾ ਵਿਕਾਸ ਕੀਤਾ ਹੈ ਅਗਾਂਹ ਵੀ ਤੁਹਾਡੀ ਸੇਵਾ ਵਿੱਚ ਹਾਜ਼ਰ ਰਹਾਂਗਾ।