ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਵੱਡੀ ਗਿਣਤੀ ਲੋਕ ਸ਼ਾਮਲ ਹੋ ਰਹੇ ਹਨ। ਪਿੰਡ ਲੱਡੀ ਅਤੇ ਘਾਬਦਾਂ ਵਿਖੇ ਹੋਏ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਨੌਜਵਾਨ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਮੈਂ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲੇ ਸਾਰੇ ਨੁਮਾਇੰਦਿਆਂ ਦਾ ਨਿੱਘਾ ਸਵਾਗਤ ਕਰਦਾ ਹਾਂ ਤੇ ਵਾਅਦਾ ਕਰਦਾ ਹਾਂ ਕਿ ਪਾਰਟੀ ਵਿੱਚ ਸਾਰਿਆਂ ਨੂੰ ਉੱਚਿਤ ਸਨਮਾਨ ਅਤੇ ਸਥਾਨ ਦਿੱਤਾ ਜਾਵੇਗਾ,ਜਿਸ ਦੇ ਉਹ ਹੱਕਦਾਰ ਹਨ।