ਮੇਰੇ ਬੇਟੇ ਵੱਲੋਂ ਡੋਰ-ਟੂ-ਡੋਰ ਮੁਹਿੰਮ ਤਹਿਤ ਬਟਰਿਆਣਾ ਵਿਖੇ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੇ ਨੌਜਵਾਨ ਭਰਾਵਾਂ , ਬਜ਼ੁਰਗਾਂ ਅਤੇ ਆਪਣੀਆਂ ਮਾਤਾਵਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਅਤੇ ਕਬੱਡੀ ਟੂਰਨਾਮੈਂਟ ਵਿੱਚ ਹਾਜ਼ਰੀ ਲਗਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਹਲਕਾ ਵਾਸੀਆਂ ਖ਼ਾਸ ਤੌਰ 'ਤੇ ਨੌਜਵਾਨਾਂ ਵੱਲੋਂ ਮਿਲਿਆ ਬੇਸ਼ੁਮਾਰ ਪਿਆਰ ਅਤੇ ਸਮਰਥਨ , ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਇਸ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ।