ਮੇਰੇ ਬੇਟੇ ਵੱਲੋਂ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੇ ਨੌਜਵਾਨ ਭਰਾਵਾਂ , ਬਜ਼ੁਰਗਾਂ ਅਤੇ ਆਪਣੀਆਂ ਮਾਤਾਵਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ। ਹਲਕਾ ਵਾਸੀਆਂ ਖ਼ਾਸ ਤੌਰ 'ਤੇ ਨੌਜਵਾਨਾਂ ਵੱਲੋਂ ਮਿਲਿਆ ਬੇਸ਼ੁਮਾਰ ਪਿਆਰ ਅਤੇ ਸਮਰਥਨ , ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਇਸ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ।