ਸੰਗਰੂਰ ਵਿਖੇ ਆਟੋ ਯੂਨੀਅਨ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਦੇ ਹੱਕ 'ਚ ਵੱਡੀ ਗਿਣਤੀ ਵਿੱਚ ਆਟੋ ਯੂਨੀਅਨ ਵਰਕਰ ਪਹੁੰਚੇ । ਉਨ੍ਹਾਂ ਸਾਡੇ ਦੁਆਰਾ ਕਰਵਾਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਰੂਰ ਦੇ ਵਿਕਾਸ ਅਤੇ ਤਰੱਕੀ ਨੇ ਸਮਾਜ ਦੇ ਸਾਰੇ ਵਰਗਾਂ ਦੀ ਆਰਥਿਕ ਖੁਸ਼ਹਾਲੀ ਵਿੱਚ ਯੋਗਦਾਨ ਪਾਇਆ ਹੈ ਅਤੇ ਆਗਾਮੀ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ।