ਹਲਕਾ ਸੰਗਰੂਰ ਚ ਕਾਂਗਰਸ ਨੂੰ ਮਿਲੀ ਵੱਡੀ ਕਾਮਯਾਬੀ
ਆਮ ਆਦਮੀ ਪਾਰਟੀ ਤੇ ਅਕਾਲੀਦਲ ਨੂੰ ਛੱਡ ਕੇ ਦਰਜਨਾਂ ਪਰਿਵਾਰਾਂ ਵੱਲੋਂ ਵਿਜੈ ਇੰਦਰ ਸਿੰਗਲਾ ਨੂੰ ਦਿੱਤਾ ਸਮਰਥਨ । ਸੰਗਰੂਰ ਸ਼ਹਿਰ ਦੇ ਵਾਰਡ ਨੰਬਰ 7, ਨਾਮ ਚਰਚਾ ਘਰ ਦੇ ਪਿਛਲੇ ਪਾਸੇ ਕਲੌਨੀ ਦੇ ਦਰਜਨਾਂ ਪਰਿਵਾਰਾਂ ਵੱਲੋਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਨਾਲ ਚੱਲਣ ਦਾ ਮਨ ਬਣਾ ਲਿਆ। ਇਸ ਮੌਕੇ ਦਰਜਨਾਂ ਪਰਿਵਾਰਾਂ ਦੀਆਂ ਬੀਬੀਆਂ ਅਤੇ ਨੌਜਵਾਨ ਨੂੰ ਪਾਰਟੀ ਚ ਸ਼ਾਮਲ ਕਰਨ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਅਤੇ ਪਾਰਟੀ ਚ ਬਣਦਾ ਮਾਣ ਸਨਮਾਨ ਦਿਵਾਉਣ ਦਾ ਭਰੋਸਾ ਦਿੱਤਾ।